ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ’ਚ ਲਿਆ

ਪੰਜਾਬ

ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ :

Sukhbir Badal taken into custody: ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ ਲਿਆ ਹੈ। ਮੋਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal )ਨੂੰ ਵੀ ਪੁਲਿਸ ਨੇ ਹਿਰਾਸਤ (aken into custody) ਵਿੱਚ ਲੈ ਲਿਆ ਹੈ। ਉਹ ਅੱਜ ਮਜੀਠੀਆ ਨੂੰ ਮਿਲਣ ਲਈ ਮੋਹਾਲੀ ਪਹੁੰਚੇ ਸਨ। ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾ ਲਿਆ। ਉਨ੍ਹਾਂ ਨਾਲ ਅਕਾਲੀ ਆਗੂ ਬੰਟੀ ਰੋਮਾਣਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਹੋਰ ਆਗੂ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।