ਹਥਿਆਰ ਰਿਕਵਰੀ ਲਈ ਗਏ ਬਦਮਾਸ਼ਾਂ ਨੇ ਟੀਮ ‘ਤੇ ਚਲਾਈਆਂ ਗੋਲੀਆਂ, ਪੁਲਿਸ ਨੇ ਜਵਾਬੀ ਕਾਰਵਾਈ ਦੌਰਾਨ ਮਾਰੀ ਗੋਲੀ

ਪੰਜਾਬ


ਮੋਗਾ, 2 ਜੁਲਾਈ, ਦੇਸ਼ ਕਲਿਕ ਬਿਊਰੋ :
ਪੁਲਿਸ ਅਤੇ ਦੋ ਕਤਲ ਦੇ ਮੁਲਜ਼ਮਾਂ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿੱਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ, 13 ਮਾਰਚ ਨੂੰ ਮੋਗਾ ਵਿੱਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਦੋ ਦਿਨ ਪਹਿਲਾਂ ਮੋਗਾ ਪੁਲਿਸ ਨੇ ਹਿਮਾਚਲ ਤੋਂ ਫੜਿਆ ਸੀ। ਦੋਵਾਂ ਮੁਲਜ਼ਮਾਂ ਦੀ ਪਛਾਣ ਅਰੁਣ ਹਾਂਡਾ ਅਤੇ ਸਿਕੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਮੋਗਾ ਦੇ ਵਸਨੀਕ ਹਨ ਅਤੇ ਉਨ੍ਹਾਂ ਵਿਰੁੱਧ 24 ਮਾਮਲੇ ਦਰਜ ਹਨ। ਅਦਾਲਤ ਨੇ ਦੋਵਾਂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।
ਪੁੱਛਗਿੱਛ ਦੌਰਾਨ ਬਦਮਾਸ਼ਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੋਗਾ ਦੇ ਸਿੰਘਾਵਾਲਾ ਵਿਖੇ ਗੰਦੇ ਨਾਲੇ ਦੇ ਨਾਲ ਲੱਗਦੀ ਸੜਕ ‘ਤੇ ਇੱਕ ਜਗ੍ਹਾ ‘ਤੇ ਹਥਿਆਰ ਲੁਕਾਏ ਹੋਏ ਸਨ। ਜਦੋਂ ਪੁਲਿਸ ਦੋਵਾਂ ਬਦਮਾਸ਼ਾਂ ਨਾਲ ਹਥਿਆਰ ਬਰਾਮਦ ਕਰਨ ਆਈ ਤਾਂ ਸਿਕੰਦਰ ਨੇ ਲੁਕਾਏ ਹੋਏ ਪਿਸਤੌਲ ਤੋਂ ਪੁਲਿਸ ‘ਤੇ ਤਿੰਨ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਸਿਕੰਦਰ ਦੀ ਲੱਤ ਵਿੱਚ ਲੱਗੀ। ਜਦੋਂ ਅਰੁਣ ਹਾਂਡਾ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸਨੂੰ ਫੜ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।