ਨਵੀਂ ਦਿੱਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ :
ਸੋਨੇ ਦੇ ਭਾਅ ਵਿੱਚ ਅੱਜ ਬੁੱਧਵਾਰ ਨੂੰ ਫਿਰ ਤੋਂ ਵਾਧਾ ਹੋਇਆ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਅੱਜ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦਾ ਭਾਅ 500 ਰੁਪਏ ਵਧਕੇ 99,170 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਇਹ ਲਗਾਤਾਰ ਦੂਜੇ ਦਿਨ ਸੋਨੇ ਦੇ ਭਾਅ ਵਿੱਚ ਵਾਧਾ ਹੋਇਆ ਹੈ। (Gold Price hike) ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੋਨੇ ਦੀ ਕੀਮਤ 1200 ਰੁਪਏ ਵਧਕੇ 98,670 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਈ ਸੀ। ਇਸ ਤੋਂ ਇਲਾਵਾ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀ 450 ਰੁਪਏ ਵਧਕੇ 98,600 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਮੰਗਲਵਾਰ ਇਹ 98150 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ ਹੋਇਆ ਸੀ। ਹਾਲਾਂ ਦੇ ਚਾਂਦੀ ਦੇ ਭਾਅ ਵਿੱਚ ਕੋਈ ਬਦਲਾਅ ਨਹੀਂ ਹੋਇਆ ਅਤੇ ਇਹ 1,04,800 ਰੁਪਏ ਪ੍ਰਤੀ ਕਿਲੋ ਉਤੇ ਸਥਿਰ ਹੈ।