ਹੁਸ਼ਿਆਰਪੁਰ, 3 ਜੁਲਾਈ, ਦੇਸ਼ ਕਲਿਕ ਬਿਊਰੋ :
House collapsing in Tanda: ਅੱਜ ਸਵੇਰੇ 5.30 ਵਜੇ, ਹੁਸ਼ਿਆਰਪੁਰ ਦੇ ਟਾਂਡਾ (Tanda) ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇੱਕ ਪਰਿਵਾਰ ਮਕਾਨ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ। House collapsing ਦੌਰਾਨ ਪਿਤਾ ਸ਼ੰਕਰ ਅਤੇ ਉਸ ਦੀਆਂ ਦੋ ਧੀਆਂ ਦੀ ਮੌਤ ਹੋ ਗਈ। ਜਦੋਂ ਕਿ ਮ੍ਰਿਤਕ ਸ਼ੰਕਰ ਦੀ ਪਤਨੀ ਅਤੇ ਦੋ ਧੀਆਂ ਨੂੰ ਜ਼ਖਮੀ ਹਾਲਤ ਵਿੱਚ ਮਲਬੇ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।
ਇਹ ਵੀ ਪੜ੍ਹੋ: ਇੰਡੋਨੇਸ਼ੀਆ ‘ਚ ਜਹਾਜ਼ ਡੁੱਬਣ ਕਾਰਨ 4 ਲੋਕਾਂ ਦੀ ਮੌਤ 38 ਲਾਪਤਾ
ਇਸ ਦੌਰਾਨ ਦੁਪਹਿਰ 12 ਵਜੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ (ਰੋਪੜ), ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਅੱਜ ਸਵੇਰੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਮੀਂਹ ਪਿਆ।