ਜ਼ਮਾਨਤ ‘ਤੇ ਜੇਲ੍ਹੋਂ ਬਾਹਰ ਆਏ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ

ਕਪੂਰਥਲਾ, 3 ਜੁਲਾਈ, ਦੇਸ਼ ਕਲਿਕ ਬਿਊਰੋ:
ਕਪੂਰਥਲਾ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ (young man) ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਫਗਵਾੜਾ ਸਬ ਡਿਵੀਜ਼ਨ ਦੇ ਪਿੰਡ ਗੰਡਵਾ ਦੇ ਰਹਿਣ ਵਾਲੇ ਨਵਜੋਤ ਕੁਮਾਰ (23) ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਜੇਲ੍ਹ ‘ਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਥਾਣਾ ਸਤਨਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਲੰਗਰ ਹਾਲ ‘ਚ ਰੋਟੀਆਂ ਬਣਾ ਰਹੀ ਭੈਣ ਨੂੰ ਭਰਾ ਨੇ ਗੋਲੀਆਂ ਮਾਰ ਕੇ ਮਾਰਿਆ, ਪਿੰਡ ‘ਚ ਹੀ ਕਰਵਾਏ ਪ੍ਰੇਮ ਵਿਆਹ ਤੋਂ ਸੀ ਨਾਰਾਜ਼


ਜਾਣਕਾਰੀ ਅਨੁਸਾਰ, ਇਹ ਘਟਨਾ ਸ਼ਾਮ 7:30 ਵਜੇ ਵਾਪਰੀ। ਨਵਜੋਤ ਆਪਣੀ ਐਕਟਿਵਾ ‘ਤੇ ਦੁੱਧ ਲੈਣ ਲਈ ਬਾਹਰ ਗਿਆ ਸੀ। ਉਦੋਂ ਬਾਈਕ ‘ਤੇ ਸਵਾਰ ਤਿੰਨ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਇੱਕ ਹਮਲਾਵਰ ਨੇ ਨਵਜੋਤ ਨੂੰ 6 ਗੋਲੀਆਂ ਮਾਰੀਆਂ। ਗੋਲੀਆਂ ਉਸਦੇ ਸਿਰ, ਛਾਤੀ ਅਤੇ ਲੱਕ ‘ਤੇ ਲੱਗੀਆਂ। ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਮਲਾਵਰਾਂ ਨੇ ਹੈਲਮੇਟ ਪਾਏ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਡੀਐਸਪੀ ਫਗਵਾੜਾ ਭਾਰਤ ਭੂਸ਼ਣ ਅਨੁਸਾਰ, ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਸਬੰਧਤ ਹੈ। ਨਵਜੋਤ ਨੇ ਕੁਝ ਸਾਲ ਪਹਿਲਾਂ ਹਮਲਾਵਰਾਂ ਦੇ ਇੱਕ ਸਾਥੀ ਦਾ ਕਤਲ ਕਰ ਦਿੱਤਾ ਸੀ, ਜਿਸ ਕਾਰਨ ਉਹ ਜੇਲ੍ਹ ਵਿੱਚ ਸੀ।
ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਅਸ਼ੀਸ਼ ਜੇਟਲੀ ਨੇ ਦੱਸਿਆ ਕਿ ਡਿਊਟੀ ਦੌਰਾਨ ਥਾਣਾ ਸਤਨਾਮਪੁਰਾ ਦੇ ਏਐਸਆਈ ਮਨਜੀਤ ਸਿੰਘ ਪਿੰਡ ਗੰਢਵਾ ਤੋਂ ਇੱਕ ਨੌਜਵਾਨ ਦੀ ਲਾਸ਼ ਲੈ ਕੇ ਆਏ। ਪੁਲਿਸ ਅਨੁਸਾਰ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਮਾਮਲੇ ਵਿੱਚ ਅਗਲੇਰੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।