ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਗੈਸਟ ਹਾਊਸ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ ਵਿੱਚ ਕਾਫੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ ਵਿੱਚ ਸੌਂ ਰਹੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਵੇਰੇ ਜਦੋਂ ਗੈਸਟ ਹਾਊਸ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਮੈਨੇਜਰ ਨੇ ਰੌਲਾ ਪਾਇਆ। ਉਨ੍ਹਾਂ ਆਸ-ਪਾਸ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।ਗੈਸਟ ਹਾਊਸ ਦੇ ਕਮਰਿਆਂ ‘ਚੋਂ ਕੁਝ ਲੋਕ ਬਾਹਰ ਆਏ ਪਰ ਇੱਕ ਪ੍ਰੇਮੀ ਜੋੜਾ ਕਮਰੇ ਵਿੱਚ ਸੁੱਤਾ ਪਿਆ ਸੀ। ਕਰੀਬ 20 ਮਿੰਟ ਦੀ ਜੱਦੋਜਹਿਦ ਤੋਂ ਬਾਅਦ ਜਦੋਂ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਕਮਰੇ ਦਾ ਦਰਵਾਜ਼ਾ ਤੋੜਿਆ ਗਿਆ ਤਾਂ ਪ੍ਰੇਮੀ ਜੋੜੇ ਦੀ ਮੌਤ ਹੋ ਚੁੱਕੀ ਸੀ।ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 5 ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।
Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
