ਨਵੇਂ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਦਿੱਤੇ ਵਿਭਾਗ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਪੰਜਾਬ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :

ਸੰਜੀਵ ਅਰੋੜਾ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਵਧਾਈਆਂ।

ਸੰਜੀਵ ਅਰੋੜਾ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।