ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਪੰਜਾਬ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਆਪਣੇ ਇਸ ਨਿੱਜੀ ਦੌਰੇ ਦੌਰਾਨ ਨਿਊਜ਼ੀਲੈਂਡ ਵਿੱਚ ਡਾ.ਬੀ.ਆਰ. ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀਰਾਮ ਜੀ ਦੇ ਵਿਚਾਰਧਾਰਾ ਦਾ ਵੀ ਪ੍ਰਚਾਰ ਤੇ ਪ੍ਰਸਾਰ ਕਰਨਗੇ ਅਤੇ ਇਸ ਸਮਾਗਮ ਵਿੱਚ ਭਾਗ ਲੈਣਗੇ।
ਬੁਲਾਰੇ ਨੇ ਦੱਸਿਆ ਕਿ ਜਸਵੀਰ ਸਿੰਘ ਗੜ੍ਹੀ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਵਤਨ ਵਾਪਸੀ ਕਰਨਗੇ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਆਪਣਾ ਕਾਰਜਭਾਰ ਸੰਭਾਲਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।