ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਇਕ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਅੱਜ ਨੋਟੀਫਿਕੇਸ਼ਨ ਜਾਰੀ (Notification issued) ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ (Punjab Vidhan Sabha) ਵੱਲੋਂ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਤਰਨ ਤਾਰਨ ਤੋਂ ਡਾਕਟਰ ਕਸ਼ਮੀਰ ਸਿੰਘ ਸੋਹਲ (Dr. Kasmir Singh Sohal) ਦੀ 27 ਜੂਨ 2025 ਨੂੰ ਮੌਤ ਹੋ ਗਈ ਸੀ। ਇਸ ਕਾਰਨ ਇਹ ਸੀਟ ਖਾਲੀ ਹੋਈ ਹੈ।
