ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਸਰਕਾਰ ਨੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਫਰੀਦਕੋਟ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਵੀ ਕੋਸ਼ਿਸ਼ ਕੀਤੀ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ।
ਜਾਣਕਾਰੀ ਅਨੁਸਾਰ, ਜਦੋਂ ਡੀਐਸਪੀ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਗਈ ਤਾਂ ਐਸਪੀ ਨੇ ਉਸ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਲਈ ਉਸਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ। ਪੁਲਿਸ ਨੇ ਡੀਐਸਪੀ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਵਿਭਾਗੀ ਕਾਰਵਾਈ ਦੇ ਵੀ ਹੁਕਮ ਦਿੱਤੇ ਗਏ ਹਨ।
