ਅੰਮ੍ਰਿਤਸਰ, 4 ਜੁਲਾਈ, ਦੇਸ਼ ਕਲਿਕ ਬਿਊਰੋ:
Retired DSP opens fire: ਅੱਜ ਸਵੇਰੇ ਪੰਜਾਬ ‘ਚ ਇਕ ਦਿਲ ਦਹਿਲਾ ਦੇਣ ਵਾਲਾ ਵਾਕਿਆ ਸਾਹਮਣੇ ਆਇਆ, ਜਿੱਥੇ ਸੇਵਾ ਮੁਕਤ ਡੀ.ਐਸ.ਪੀ. (Retired DSP) ਨੇ ਆਪਣੇ ਹੀ ਪੁੱਤਰ ਉੱਤੇ ਗੋਲੀਆਂ (opens fire) ਚਲਾ ਦਿੱਤੀਆਂ। ਸ਼ਹਿਰ ਦੇ ਮਜੀਠਾ ਰੋਡ ‘ਤੇ ਵਾਪਰੇ ਇਸ ਗੋਲੀਕਾਂਡ ਵਿੱਚ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸਮੇਤ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਹਨਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।
ਸੇਵਾ ਮੁਕਤ ਅਧਿਕਾਰੀ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਸੀ.ਆਰ.ਪੀ.ਐਫ਼. ‘ਚ ਡੀ.ਐਸ.ਪੀ. ਦੇ ਅਹੁਦੇ ‘ਤੇ ਰਹਿ ਚੁੱਕਾ ਹੈ। ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਤਰਸੇਮ ਸਿੰਘ ਦਾ ਆਪਣੇ ਪਰਿਵਾਰ ਨਾਲ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਦੂਜਾ ਵਿਆਹ ਵੀ ਕਰਵਾ ਲਿਆ ਸੀ।ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ ਹੈ।
