ਸ਼੍ਰੀਨਗਰ, 5 ਜੁਲਾਈ, ਦੇਸ਼ ਕਲਿਕ ਬਿਊਰੋ :
ਅਮਰਨਾਥ (Amarnath) ਯਾਤਰੀਆਂ ਨੂੰ ਲੈ ਕੇ ਜਾ ਰਹੇ ਕਾਫਲੇ ਦੀਆਂ ਚਾਰ ਬੱਸਾਂ ਆਪਸ ਵਿੱਚ ਟਕਰਾ ਗਈਆਂ। ਰਾਮਬਨ ਜ਼ਿਲ੍ਹੇ ਦੇ ਚੰਦਰਕੋਟ ਲੰਗਰ ਨੇੜੇ ਹੋਏ ਇਸ ਹਾਦਸੇ ਵਿੱਚ ਲਗਭਗ 25 ਸ਼ਰਧਾਲੂ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਦੇ ਡਰਾਈਵਰ ਨੇ ਬ੍ਰੇਕ ਫੇਲ ਹੋਣ ਕਾਰਨ ਆਪਣਾ ਕੰਟਰੋਲ ਗੁਆ ਦਿੱਤਾ। ਇਸ ਕਾਰਨ ਕਾਫਲੇ ਵਿੱਚ ਸ਼ਾਮਲ ਤਿੰਨ ਹੋਰ ਬੱਸਾਂ ਇੱਕ ਦੂਜੇ ਨਾਲ ਟਕਰਾ ਗਈਆਂ।
ਖ਼ਬਰ ਮਿਲਦੇ ਹੀ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਰਾਮਬਨ ਲਿਜਾਇਆ ਗਿਆ। ਬਾਕੀ ਯਾਤਰੀਆਂ ਨੂੰ ਹੋਰ ਵਾਹਨਾਂ ਵਿੱਚ ਪਹਿਲਗਾਮ ਭੇਜ ਦਿੱਤਾ ਗਿਆ।
ਇਸ ਤੋਂ ਪਹਿਲਾਂ, ਭਾਰੀ ਬਾਰਸ਼ ਦੇ ਬਾਵਜੂਦ ਅੱਜ ਸ਼ਨੀਵਾਰ ਨੂੰ ਭਗਵਤੀ ਨਗਰ ਬੇਸ ਕੈਂਪ ਤੋਂ 6,900 ਸ਼ਰਧਾਲੂਆਂ (pilgrims) ਦਾ ਇੱਕ ਨਵਾਂ ਜੱਥਾ ਰਵਾਨਾ ਹੋਇਆ।
