ਝਾਰਖੰਡ : ਕੋਲਾ ਖਾਨ ਦਾ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ

ਰਾਸ਼ਟਰੀ

ਰਾਂਚੀ, 5 ਜੁਲਾਈ, ਦੇਸ਼ ਕਲਿਕ ਬਿਊਰੋ :
ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ ਦਾ ਇੱਕ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਈ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਇਹ ਘਟਨਾ ਜ਼ਿਲ੍ਹੇ ਦੇ ਕਰਮਾ ਖੇਤਰ ਵਿੱਚ ਤੜਕੇ ਵਾਪਰੀ। ਰਾਹਤ ਅਤੇ ਬਚਾਅ ਕਾਰਜਾਂ ਲਈ ਇੱਕ ਪ੍ਰਸ਼ਾਸਨਿਕ ਟੀਮ ਭੇਜੀ ਗਈ ਹੈ।
ਕੁਜੂ ਪੁਲਿਸ ਚੌਕੀ ਦੇ ਇੰਚਾਰਜ ਆਸ਼ੂਤੋਸ਼ ਕੁਮਾਰ ਸਿੰਘ ਨੇ ਪੀਟੀਆਈ ਨੂੰ ਦੱਸਿਆ ਕਿ ਹੁਣ ਤੱਕ ਇੱਕ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਬਚਾਅ ਕਾਰਜ ਜਾਰੀ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਕੁਝ ਪਿੰਡ ਵਾਸੀ ਕੋਲੇ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸਨ। ਰਾਮਗੜ੍ਹ ਦੇ ਡਿਪਟੀ ਕਮਿਸ਼ਨਰ (ਡੀਸੀ) ਫੈਜ਼ ਏਕ ਅਹਿਮਦ ਮੁਮਤਾਜ਼ ਨੇ ਕਿਹਾ ਕਿ ਸਾਨੂੰ ਸਵੇਰੇ ਘਟਨਾ ਬਾਰੇ ਪਤਾ ਲੱਗਾ। ਮਾਮਲੇ ਦੀ ਜਾਂਚ ਲਈ ਇੱਕ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਭੇਜੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।