ਪੰਜਾਬ ‘ਚ ਬੰਬ ਧਮਾਕਿਆਂ ਲਈ ਲੋੜੀਂਦੇ ਅੱਤਵਾਦੀ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਲਿਆਂਦਾ ਜਾਵੇਗਾ ਭਾਰਤ

ਪੰਜਾਬ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਸ਼ਾਮਲ ਬੱਬਰ ਖਾਲਸਾ ਦੇ ਅੱਤਵਾਦੀ ਹੈਪੀ ਪਾਸੀਆ (Terrorist Happy Pasia) ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਅੱਤਵਾਦ (Terrorist) ਅਤੇ ਗੈਂਗਸਟਰ ਨੈੱਟਵਰਕ ਦਾ ਸਬੰਧ ਤੋੜਨ ਵਿੱਚ ਮਦਦ ਮਿਲੇਗੀ।
ਜਿਕਰਯੋਗ ਹੈ ਕਿ 17 ਅਪ੍ਰੈਲ ਨੂੰ ਅਮਰੀਕੀ ਏਜੰਸੀ ਐਫਬੀਆਈ ਨੇ ਸੈਕਰਾਮੈਂਟੋ ਤੋਂ ਪਾਸੀਆ ( Happy Pasia) ਨੂੰ ਹਿਰਾਸਤ ਵਿੱਚ ਲਿਆ ਸੀ। ਐਫਬੀਆਈ ਨੇ ਗ੍ਰਿਫ਼ਤਾਰੀ ਦੀ ਫੋਟੋ ਵੀ ਜਾਰੀ ਕੀਤੀ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਉਹ ਭਾਰਤ ਵਿੱਚ ਹੋਏ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹੈ।
ਪਾਸੀਆ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਇਆ ਸੀ ਅਤੇ ਆਪਣੀ ਪਛਾਣ ਲੁਕਾਉਣ ਲਈ ਬਰਨਰ ਫੋਨ ਦੀ ਵਰਤੋਂ ਕੀਤੀ ਸੀ। ਵਰਤਮਾਨ ਵਿੱਚ, ਉਹ ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਹਿਰਾਸਤ ਵਿੱਚ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।