CM ਭਗਵੰਤ ਮਾਨ ਨੇ ਬੱਸ ਹਾਦਸੇ ’ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਜਤਾਈ ਹਮਦਰਦੀ

ਪੰਜਾਬ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ :

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਹਮਦਰਦੀ ਜਤਾਈ ਹੈ। ਮੁੱਖ ਮੰਤਰੀ ਨੇ ਕਿਹਾ, ‘ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਗਰਾ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਨਿਜੀ ਮਿੰਨੀ ਬੱਸ ਅਤੇ ਕਾਰ ਦੀ ਆਪਸੀ ਟੱਕਰ ਹੋਈ ਹੈ। ਜਿਸ ਵਿੱਚ ਕਈ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।

ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।