ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਵਧੀਆਂ, ਜ਼ਮਾਨਤ ਪਟੀਸ਼ਨ ਰੱਦ

ਪੰਜਾਬ

ਬਠਿੰਡਾ, 7 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਖ਼ਬਰਾਂ ਵਿੱਚ ਆਈ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਥਾਰ ਵਾਲੀ ਕਾਂਸਟੇਬਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਤੋਂ ਰਾਹਤ ਨਹੀਂ ਮਿਲੀ ਹੈ। ਬਰਖਾਸਤ ਕਾਂਸਟੇਬਲ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਦੇ ਇੱਕ ਮਸ਼ਹੂਰ ਗਾਇਕ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ‘ਤੇ ਵੀ ਸੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸਨੂੰ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਜਿੱਥੋਂ ਉਸਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਹੁਣ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।