ਹੈਦਰਾਬਾਦ ਤੋਂ ਮੋਹਾਲੀ ਪਹੁੰਚੀ Indigo flight ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Punjab

ਮੋਹਾਲੀ, 8 ਜੁਲਾਈ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੈਦਰਾਬਾਦ ਤੋਂ ਆਈ Indigo ਦੀ ਇੱਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇੱਕ ਪੱਤਰ ਮਿਲਿਆ (receives bomb threat)। ਇਹ ਪੱਤਰ ਮਿਲਣ ਤੋਂ ਬਾਅਦ ਹਵਾਈ ਅੱਡੇ ‘ਤੇ ਸਨਸਨੀ ਫੈਲ ਗਈ। ਇਹ ਪੱਤਰ ਇੰਡੀਗੋ ਉਡਾਣ ਦੇ ਟਾਇਲਟ ਵਿੱਚ ਪਿਆ ਸੀ। ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ (bomb threat) ਟਿਸ਼ੂ ਪੇਪਰ ‘ਤੇ ਲਿਖੀ ਗਈ ਸੀ।
ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ 5 ਜੁਲਾਈ ਨੂੰ ਉਡਾਣ ਦੇ ਉਤਰਨ ਤੋਂ ਬਾਅਦ ਸਫਾਈ ਕੀਤੀ ਜਾ ਰਹੀ ਸੀ। ਇੰਡੀਗੋ (Indigo) ਦੇ ਇੰਟਰ ਗਲੋਬਲ ਏਵੀਏਸ਼ਨ ਲਿਮਟਿਡ ਸੁਰੱਖਿਆ ਪ੍ਰਬੰਧਕ ਮਨਮੋਹਨ ਸਿੰਘ ਨੇ ਇਸ ਬਾਰੇ ਏਅਰਪੋਰਟ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਕ ਮਨਮੋਹਨ ਸਿੰਘ ਦੇ ਬਿਆਨ ‘ਤੇ ਏਅਰਪੋਰਟ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਏਅਰਪੋਰਟ ਪੁਲਿਸ ਸਟੇਸ਼ਨ ਦੇ ਐਸਐਚਓ ਅਜਿਤੇਸ਼ ਕੌਸ਼ਲ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।