ਭੋਪਾਲ, 8 ਜੁਲਾਈ, ਦੇਸ਼ ਕਲਿਕ ਬਿਊਰੋ :
ਮੱਧ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਾਲਾਘਾਟ, ਮੰਡਲਾ, ਸਿਓਨੀ, ਇਟਾਰਸੀ ਅਤੇ ਕਟਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਅਨੂਪਪੁਰ ਵਿੱਚ ਇੱਕ ਪੁਲ ਡਿੱਗਣ ਕਾਰਨ ਇੱਕ ਕਾਰ ਰੁੜ੍ਹ ਗਈ। ਇਸ ਵਿੱਚ ਇੱਕ ਪਤੀ-ਪਤਨੀ ਅਤੇ 2 ਬੱਚਿਆਂ ਦੀ ਮੌਤ ਹੋ ਗਈ।
ਮੱਧ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਰਮਦਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਮੰਡਲਾ, ਡਿੰਡੋਰੀ, ਸ਼ਿਓਪੁਰ, ਸ਼ਾਹਦੋਲ, ਉਮਰੀਆ ਸਮੇਤ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਸੋਮਵਾਰ ਨੂੰ 30 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੰਗਲਵਾਰ ਨੂੰ 7 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਖ਼ਤਰਾ ਹੈ। ਮੌਸਮ ਵਿਭਾਗ ਨੇ ਬਹੁਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
