ਫਾਇਲ ਫੋਟੋ

ਦਿਲਜੀਤ ਦੋਸਾਂਝ ਦੇ ਹੱਕ ’ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਮਨੋਰੰਜਨ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦਿਲਜੀਤ ਦੋਸਾਂਝ (Diljit Dosanjh) ਦੇ ਹੱਕ ਵਿੱਚ ਬੋਲੇ ਹਨ। ਫਿਲਮ ਸਰਦਾਰ 3 ਦਾ ਹੋ ਰਹੇ ਵਿਰੋਧ ਨੂੰ ਲੈ ਕੇ ਭਗਵੰਤ ਮਾਨ ਅੱਜ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਿਲਮ ਦਾ ਇਸ ਲਈ ਵਿਰੋਧ ਹੋ ਰਿਹਾ ਹੈ ਕਿ ਉਸ ਵਿੱਚ ਪਾਕਿਸਤਾਨੀ ਕਲਾਕਾਰ ਹੈ। ਉਨ੍ਹਾਂ ਕਿਹਾ ਕਿ ਹੁਣ ਪਾਕਿਸਤਾਨ ਦੀ ਕ੍ਰਿਕਟ ਟੀਮ ਇੱਥੇ ਖੇਡਣ ਲਈ ਆ ਰਹੀ ਹੈ ਉਸਦਾ ਕੋਈ ਵਿਰੋਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਤੇ ਉਨ੍ਹਾਂ ਦਾ ਕਲਚਰ ਸਾਂਝਾ ਹੈ, ਅਸੀਂ ਪੰਜਾਬੀ ਬੋਲਦੇ ਹਾਂ ਉਹ ਪੰਜਾਬੀ ਬੋਲਦੇ ਹਨ।

ਉਨ੍ਹਾਂ ਕਿਹਾ ਕਿ ਦਿਲਜੀਤ ਦੋਸਾਂਝ ਦੀ ਫਿਲਮ ਦੀ ਸ਼ੂਟਿੰਗ ਪਹਿਲਗਾਮ ਵਿਚ ਵਾਪਰੀ ਮੰਦਭਾਗੀ ਘਟਨਾ ਤੋਂ ਪਹਿਲਾਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਲਾਕਾਰ ਨੂੰ ਗਦਾਰ ਕਹਿਣਾ ਠੀਕ ਨਹੀਂ ਹੈ। ਮੁੱਖ ਮੰਤਰੀ ਅੱਜ ਇੱਥੇ ਸਿਹਤ ਕਾਰਡ ਯੋਜਨਾ ਲਾਂਚ ਕਰਨ ਮੌਕੇ ਬੋਲ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।