ਗੁਰਦਾਸਪੁਰ, 9 ਜੁਲਾਈ, ਦੇਸ਼ ਕਲਿਕ ਬਿਊਰੋ :
Punjab Police ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨੀ ਸੰਗਠਨ ਬਾਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਵੱਡੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ (foils terror) ਦਿੱਤਾ ਹੈ।
Punjab Police ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੇ ਜੰਗਲਾਂ ‘ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ, ਜੋ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਤੱਕ ਪਹੁੰਚਾਏ ਜਾਣੇ ਸਨ।
ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ AK-47 ਰਾਈਫਲਾਂ, 16 ਜ਼ਿੰਦਾ ਕਾਰਤੂਸ, ਦੋ ਮੈਗਜ਼ੀਨ ਅਤੇ ਦੋ P-86 ਹੈਂਡ ਗ੍ਰਨੇਡ ਸ਼ਾਮਲ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨੀ ਏਜੰਸੀਆਂ ਅਤੇ ਰਿੰਦਾ ਵੱਲੋਂ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਭੇਜੇ ਗਏ ਸਨ। ਪੁਲਿਸ ਦੀ ਇਹ ਕਾਰਵਾਈ ਇੱਕ ਵੱਡੇ ਅੱਤਵਾਦੀ ਹਮਲੇ (foils terror) ਨੂੰ ਟਾਲਣ ਵਿੱਚ ਸਫਲ ਰਹੀ ਹੈ।
