ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ

Published on: October 10, 2024 7:23 pm

Punjab

ਦੂਰਦਰਸ਼ਨ ਕਿਸਾਨ ਵੱਲੋਂ ਪਿੰਡ ਡੱਲੇਵਾਲ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ

ਫਰੀਦਕੋਟ : 10 ਅਕਤੂਬਰ 2024, ਦੇਸ਼ ਕਲਿੱਕ ਬਿਓਰੋ

 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀ ਡੀ ਕਿਸਾਨ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਡੱਲੇਵਾਲਾ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ। ਇਸ ਮੌਕੇ ਨੁਕੜ ਨਾਟਕ ਵੀ ਕਰਵਾਇਆ ਗਿਆ।

          ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।

ਉਨਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ 85 ਫੀਸਦੀ ਮਰੀਜ਼ ਹਵਾ ਦੇ ਪ੍ਰਦੂਸ਼ਣ ਨਾਲ ਸੰਬੰਧਤ ਬਿਮਾਰੀਆਂ ਨਾਲ ਪ੍ਰਭਾਵਤ ਹੂੰਦੇ ਹਨ । ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।