ਪਿਤਾ ਵੱਲੋਂ ਟੈਨਿਸ ਖਿਡਾਰੀ ਧੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ :

ਸੂਬਾ ਪੱਧਰੀ ਟੈਨਿਸ ਖਿਡਾਰੀ (Radhika Yadav) ਦਾ ਉਸਦੇ ਪਿਤਾ ਨੇ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਤਾ ਨੇ ਆਪਣੀ ਲਾਇਸੰਸ ਪਿਸਤੌਲ ਨਾਲ ਤਿੰਨ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਉਸਦੀ ਮੌਤ ਹੋ ਗਈ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਉਸਦਾ ਅੱਜ ਕਤਲ ਕਰ ਦਿੱਤਾ। ਮ੍ਰਿਤਕ ਖਿਡਾਰੀ ਦੀ ਪਹਿਚਾਣ ਰਾਧਿਕਾ ਯਾਦਵ (Radhika Yadav) ਵਜੋਂ ਹੋਈ ਹੈ। ਉਹ ਸੂਬਾ ਪੱਧਰ ਦੀ ਟੈਨਿਸ ਖਿਡਾਰੀ ਸੀ। ਪੁਲਿਸ ਨੇ ਕਤਲ ਦੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਘਟਨਾ ਅੱਜ ਸਵੇਰੇ 10.30 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।