ਨਵੀਂ ਦਿੱਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :
ਦੇਸ਼ ਭਰ ਵਿੱਚ ਅੱਜ 47 ਥਾਵਾਂ ‘ਤੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਦੌਰਾਨ PM Modi 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ (distribute appointment letters)। PM Modi ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 16ਵੇਂ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣਗੇ।
ਪਿਛਲਾ ਰੁਜ਼ਗਾਰ ਮੇਲਾ 26 ਅਪ੍ਰੈਲ ਨੂੰ ਆਯੋਜਿਤ ਕੀਤਾ ਗਿਆ ਸੀ। ਉਸ ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਇਹ ਨੌਜਵਾਨਾਂ ਲਈ ਬੇਮਿਸਾਲ ਮੌਕਿਆਂ ਦਾ ਸਮਾਂ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਕਈ ਕਦਮ ਚੁੱਕ ਰਹੀ ਹੈ ਕਿ ਦੇਸ਼ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਦੇ ਰਹਿਣ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ
ਪ੍ਰਧਾਨ ਮੰਤਰੀ ਨੇ 22 ਅਕਤੂਬਰ 2022 ਨੂੰ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਹੁਣ ਤੱਕ 9.73 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ।