ਨਵੀਂ ਦਿੱਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ ਵਿੱਚੋਂ ਅੱਠ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਅਜੇ ਵੀ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਪੁਲਿਸ, ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਸਥਾਨਕ ਲੋਕ ਮਲਬਾ ਹਟਾਉਣ ਵਿੱਚ ਮਦਦ ਕਰ ਰਹੇ ਹਨ।
