ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ: 13 ਜੁਲਾਈ, ਦੇਸ਼ ਕਲਿੱਕ ਬਿਓਰੋ
ਮੌਸਮ ਵਿਭਾਗ ਵੱਲੋਂ ਭਾਵੇਂ ਪੰਜਾਬ ਵਿੱਚ ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਪਰ ਫਿਰ ਵੀ ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਰਾਜ ਵਿੱਚ ਤਾਪਮਾਨ 24 ਘੰਟਿਆਂ ਵਿੱਚ 0.1 ਡਿਗਰੀ ਘੱਟ ਰਿਹਾ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.1 ਡਿਗਰੀ ਦਰਜ ਕੀਤਾ ਗਿਆ।ਅੱਜ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਿਤਾਈ ਗਈ ਹੈ। 14, 15 ਅਤੇ 16 ਅਤੇ 17 ਜੁਲਾਈ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਰਾਜ ਵਿੱਚ ਕੁਝ ਥਾਵਾਂ ‘ਤੇ ਗਰਜ/ਬਿਜਲੀ ਡਿੱਗਣ ਦੀ ਸੰਭਾਵਨਾ ਹੈ। 16 ਜੁਲਾਈ ਨੂੰ ਰਾਜ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।