ਮੋਹਾਲੀ, 13 ਜੁਲਾਈ, ਦੇਸ਼ ਕਲਿੱਕ ਬਿਓਰੋ :
ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੇ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram singh Majithia) ਵੱਲੋਂ ਇਕ ਵਾਰ ਬੈਰਕ ਬਦਲਣ ਦੀ ਮੰਗ ਕੀਤੀ ਗਈ ਹੈ। ਮਜੀਠੀਆ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੈਰਕ ਬਦਲੀ ਜਾਵੇ।
ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਸਾਬਕਾ ਵਿਧਾਇਕ ਅਤੇ ਮੰਤਰੀ ਹਨ। ਉਹ ਔਰੈਂਜ ਕੈਟਾਗਿਰੀ ਵਿੱਚ ਆਉਂਦੇ ਹਨ। ਉਨ੍ਹਾਂ ਨੂੰ ਅੰਡਰ ਟ੍ਰਾਈਲ ਅਤੇ ਸਜਾ ਭੁਗਤ ਰਹੇ ਕੈਦੀਆਂ ਤੋਂ ਅਲੱਗ ਰੱਖਿਆ ਜਾਵੇ। ਅਦਾਲਤ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਭਲਕੇ ਸੋਮਵਾਰ ਨੂੰ ਹੋਵੇਗੀ।Bikram singh Majithia
ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਇਹ ਵੀ ਵਰਨਣਯੋਗ ਹੈ ਕਿ ਵਿਜੀਲੈਂਸ (Vigilance) ਵੱਲੋਂ ਮਜੀਠੀਆ ਖਿਲਾਫ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਕੇ ਕਈ ਦਿਨ ਪੁੱਛਗਿੱਛ ਕੀਤੀ ਸੀ ਅਤੇ ਉਸ ਦੀਆਂ ਵੱਖ ਵੱਖ ਥਾਵਾਂ ਉਤੇ ਬਣਾਈਆਂ ਜਾਇਦਾਦ ਉਤੇ ਵੀ ਛਾਪੇਮਾਰੀ ਕਰਕੇ ਜਾਂਚ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ, ਜੋ ਹੁਣ ਨਾਭਾ ਦੀ ਜੇਲ੍ਹ ਵਿੱਚ ਬੰਦ ਹਨ।