ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਾਂਗਰਸ ਅੱਜ ਲੁਧਿਆਣਾ ‘ਚ ਦੇਵੇਗੀ ਧਰਨਾ

ਪੰਜਾਬ

ਲੁਧਿਆਣਾ, 14 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਵਿਰੁੱਧ ਕਾਂਗਰਸ ਅੱਜ ਲੁਧਿਆਣਾ ਵਿੱਚ ਧਰਨਾ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਹ ਧਰਨਾ ਲੁਧਿਆਣਾ ਦੇ ਗਲਾਡਾ ਦਫ਼ਤਰ ਦੇ ਬਾਹਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਆਗੂ ਅਤੇ ਵਰਕਰ ਹਿੱਸਾ ਲੈਣਗੇ।
ਰਾਜਾ ਵੜਿੰਗ ਨੇ ਸਾਰੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।ਇਹ ਵਿਰੋਧ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 2025 ਦੇ ਵਿਰੁੱਧ ਹੈ।
ਇਸ ਨੀਤੀ ਦਾ ਉਦੇਸ਼ 40,000 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਇਕੱਠੀ ਕਰਕੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤਹਿਤ ਕਿਸਾਨ ਨੂੰ ਦਿੱਤੀ ਗਈ ਜ਼ਮੀਨ ਦੇ ਬਦਲੇ ਵਿਕਸਤ ਰਿਹਾਇਸ਼ੀ ਅਤੇ ਵਪਾਰਕ ਪਲਾਟ ਵਾਪਸ ਕੀਤੇ ਜਾਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਨੀਤੀ ਕਿਸਾਨਾਂ ਲਈ ਇੱਕ ਲਾਭਦਾਇਕ ਸੌਦਾ ਹੈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਤੇ ਉਨ੍ਹਾਂ ਦੀ ਜ਼ਮੀਨ ਵੀ ਸੁਰੱਖਿਅਤ ਰਹੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।