ਪਟਿਆਲਾ : ਚਰਚ ‘ਚ ਪ੍ਰਾਰਥਨਾ ਸਭਾ ਦੌਰਾਨ ਹਾਦਸਾ, ਨੌਜਵਾਨ ਦੀ ਮੌਤ

ਪੰਜਾਬ

ਪਟਿਆਲਾ, 14 ਜੁਲਾਈ, ਦੇਸ਼ ਕਲਿਕ ਬਿਊਰੋ :
ਤੇਜ਼ ਹਨੇਰੀ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਥਾਣਾ ਬਖਸ਼ੀਵਾਲਾ ਅਧੀਨ ਪੈਂਦੇ ਪਿੰਡ ਸਿੱਧੂਵਾਲ ਵਿੱਚ ਇੱਕ ਚਰਚ ਵਿੱਚ ਪ੍ਰਾਰਥਨਾ ਸਭਾ ਦੌਰਾਨ ਵਾਈ-ਫਾਈ ਟਾਵਰ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਬਖਸ਼ੀਵਾਲਾ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਅਚਾਨਕ ਤੇਜ਼ ਮੀਂਹ ਅਤੇ ਹਨੇਰੀ ਕਾਰਨ ਚਰਚ ਵਿੱਚ ਲਗਾਇਆ ਗਿਆ ਵਾਈ-ਫਾਈ ਟਾਵਰ ਡਿੱਗ ਗਿਆ, ਜਿਸ ਕਾਰਨ ਇਹ ਹਾਦਸਾ ਹੋਇਆ ਅਤੇ ਰਜਿੰਦਰ ਸਿੰਘ ਨਾਮ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਰਜਿੰਦਰ ਸਿੰਘ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਐਸਐਚਓ ਨੇ ਕਿਹਾ ਕਿ ਮ੍ਰਿਤਕ ਦੇ ਮਾਪੇ ਵਿਦੇਸ਼ ਵਿੱਚ ਹਨ ਅਤੇ ਕੱਲ੍ਹ ਤੱਕ ਵਾਪਸ ਆ ਜਾਣਗੇ, ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ, ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਗੁੱਸੇ ਵਿੱਚ ਆ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੱਚੇ ਦੀ ਮੌਤ ਬਾਰੇ 3 ਘੰਟੇ ਬਾਅਦ ਸੂਚਿਤ ਕੀਤਾ ਗਿਆ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਸਹੀ ਕਾਰਵਾਈ ਨਾ ਕੀਤੀ ਗਈ ਅਤੇ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।