ਪੰਜਾਬ ਦੇ ਸਾਬਕਾ ਵਿਧਾਇਕ ਨੂੰ ਹਿਰਾਸਤ ‘ਚ ਲਿਆ

ਪੰਜਾਬ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ, ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।ਉਨ੍ਹਾਂ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਨੇ ਖੁੱਲ੍ਹ ਕੇ ਪਾਰਟੀ ਵਿਰੁੱਧ ਮੋਰਚਾ ਖੋਲ੍ਹਿਆ ਹੈ। ਅੱਜ ਉਨ੍ਹਾਂ ਨੇ ਰੋਪੜ ਤੋਂ ‘ਆਪ’ ਦੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।
ਲਗਭਗ ਇੱਕ ਦਰਜਨ ਨੌਜਵਾਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੰਦੋਆ ਸਮਰਥਕ ਦੱਸੇ ਜਾਂਦੇ ਹਨ, ਨਾਅਰੇ ਲਗਾਉਂਦੇ ਹੋਏ ਵਿਧਾਨ ਸਭਾ ਦੇ ਬਾਹਰ ਪਹੁੰਚ ਗਏ। ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਹਟਾ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।