ਸ਼੍ਰੀਨਗਰ, 15 ਜੁਲਾਈ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਮਿੰਨੀ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 16 ਹੋਰ ਗੰਭੀਰ ਜ਼ਖਮੀ ਹਨ।
ਹਾਦਸੇ ਵਾਲੀ ਥਾਂ ਤੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਇੱਕ ਗੰਭੀਰ ਜ਼ਖਮੀ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਜ਼ਿਲ੍ਹੇ ਦੇ ਮੁੱਖ ਮੈਡੀਕਲ ਅਫਸਰ (ਸੀਐਮਓ) ਨੇ ਕਿਹਾ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।
ਇਹ ਹਾਦਸਾ ਅੱਜ ਮੰਗਲਵਾਰ ਨੂੰ ਡੋਡਾ-ਬਾਰਾਥ ਸੜਕ ‘ਤੇ ਪੋਂਡਾ ਖੇਤਰ ਵਿੱਚ ਵਾਪਰਿਆ। ਮਿੰਨੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਦੀ ਖ਼ਬਰ ਹੈ। ਬੱਸ ਵਿੱਚ 21 ਲੋਕ ਸਵਾਰ ਸਨ। ਬਚਾਅ ਕਾਰਜ ਜਾਰੀ ਹੈ।
