ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਨੂੰ ਹੋਈ 3 ਸਾਲ ਕੈਦ ਦੀ ਸਜ਼ਾ

ਪੰਜਾਬ ਪ੍ਰਵਾਸੀ ਪੰਜਾਬੀ

ਓਟਾਵਾ, 18 ਜੁਲਾਈ, ਦੇਸ਼ ਕਲਿਕ ਬਿਊਰੋ :
ਸਰੀ (ਕੈਨੇਡਾ) ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਵਿਦਿਆਰਥੀਆਂ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਦੋਵਾਂ ਉੱਤੇ ਤਿੰਨ ਸਾਲ ਲਈ ਗੱਡੀ ਚਲਾਉਣ ’ਤੇ ਵੀ ਪਾਬੰਦੀ ਲਾਈ ਗਈ ਹੈ।
ਇਹ ਮਾਮਲਾ 2024 ਦਾ ਹੈ, ਜਦੋਂ ਇਨ੍ਹਾਂ ਨੌਜਵਾਨਾਂ ਨੇ ਇੱਕ ਵਿਅਕਤੀ ਨੂੰ ਟੱਕਰ ਮਾਰੀ ਅਤੇ ਉਸ ਨੂੰ ਲਗਭਗ ਸਵਾ ਕਿਲੋਮੀਟਰ ਤੱਕ ਗੱਡੀ ਹੇਠਾਂ ਘਸੀਟਦੇ ਲੈ ਗਏ। ਬਾਅਦ ’ਚ ਮ੍ਰਿਤਕ ਦੀ ਲਾਸ਼ ਨੂੰ ਸੜਕ ’ਤੇ ਸੁੱਟ ਦਿੱਤਾ ਗਿਆ। ਦੋਵੇਂ ਨੌਜਵਾਨ, ਜੋ ਅੱਜ 22 ਸਾਲ ਦੇ ਹਨ, ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਏ ਸਨ।
ਦੋਸ਼ੀਆਂ ਨੇ ਅਦਾਲਤ ਵਿੱਚ ਦੱਸਿਆ ਕਿ ਉਨ੍ਹਾਂ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਈ, ਹਾਦਸੇ ਤੋਂ ਬਾਅਦ ਨਾ ਰੁਕਣ ਅਤੇ ਮਰ ਚੁੱਕੇ ਵਿਅਕਤੀ ਦੀ ਲਾਸ਼ ਨਾਲ ਗਲਤ ਵਿਵਹਾਰ ਕਰਨ ਵਰਗੇ ਗੰਭੀਰ ਅਪਰਾਧ ਕੀਤੇ ਹਨ। ਅਦਾਲਤੀ ਕਾਰਵਾਈ ਪੂਰੀ ਹੋਣ ਅਤੇ ਸਜ਼ਾ ਕੱਟਣ ਤੋਂ ਬਾਅਦ, ਉਨ੍ਹਾਂ ਨੂੰ ਭਾਰਤ ਡਿਪੋਰਟ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।