ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਕਾਬੂ

Punjab

ਅੰਮ੍ਰਿਤਸਰ: 18 ਜੁਲਾਈ, ਦੇਸ਼ ਕਲਿੱਕ ਬਿਓਰੋ
ਪਿਛਲੇ ਤਿੰਨ ਦਿਨ ਤੋਂ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਸਾਫ਼ਟਵੇਅਰ ਇੰਜੀਨੀਅਰ ਨੂੰ ਕਾਬੂ ਕਰਨ ਦਾ ਅੰਮ੍ਰਿਤਸਰ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦਾ ਨਾਮ ਸ਼ੁਭਮ ਦੂਬੇ ਹੈ। ਸ਼ੁਭਮ ਦੂਬੇ ਵੱਖ ਵੱਖ ਕੰਪਨੀਆਂ ਵਿੱਚ ਨੌਕਰੀ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੁਭਮ ਨੂੰ ਹਾਲੇ ਡਿਟੇਨ ਹੀ ਕੀਤਾ ਗਿਆ ਹੈ। ਅਗਲੀ ਕਾਰਵਾਈ ਪੁੱਛ ਪੜਤਾਲ ਤੋਂ ਬਾਅਦ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।