ਪੰਜਾਬ ਪੁਲਿਸ ਵੱਲੋਂ BA ਦਾ ਵਿਦਿਆਰਥੀ ਗ੍ਰਿਫਤਾਰ, ਅੱਧਾ ਕਿਲੋ ਹੈਰੋਇਨ ਬਰਾਮਦ

Punjab ਪੰਜਾਬ

ਬਠਿੰਡਾ, 18 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਇੱਕ 18 ਸਾਲਾ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਨੌਜਵਾਨ ਤੋਂ ਅੱਧਾ ਕਿਲੋ ਚਿੱਟਾ (ਹੈਰੋਇਨ) ਬਰਾਮਦ ਕੀਤਾ ਗਿਆ ਹੈ। ਨਾਕਾਬੰਦੀ ਦੌਰਾਨ ਨਹਿਰੀ ਪੁਲਿਸ ਸਟੇਸ਼ਨ ਨੇ ਕਿਸਾਨ ਚੌਕ ਤੋਂ ਇੱਕ ਬਾਈਕ ਸਵਾਰ ਨੌਜਵਾਨ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਫੜਿਆ।ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੁਰੀ ਵਾਸੀ ਬੀੜ ਤਲਾਬ ਬਸਤੀ ਨੰਬਰ 2, ਬਠਿੰਡਾ ਵਜੋਂ ਹੋਈ ਹੈ।ਮੁਲਜ਼ਮ ਬੀ.ਏ. ਦੂਜੇ ਸਾਲ ਦਾ ਵਿਦਿਆਰਥੀ ਹੈ।
ਮੁਲਜ਼ਮ ਨੌਜਵਾਨ ਤੋਂ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਨੇ ਉਸਦੇ ਹੋਰ ਸਾਥੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਨਹਿਰੀ ਪੁਲਿਸ ਸਟੇਸ਼ਨ, ਇੰਸਪੈਕਟਰ ਹਰਜੀਵਨ ਸਿੰਘ ਦੀ ਅਗਵਾਈ ਹੇਠ ਕਿਸਾਨ ਚੌਕ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸ ਦੌਰਾਨ ਜਦੋਂ ਪੁਲਿਸ ਟੀਮ ਨੇ ਬਾਈਕ ਸਵਾਰ ਨੌਜਵਾਨ ਗੁਰਪ੍ਰੀਤ ਸਿੰਘ ਗੁਰੀ ਨੂੰ ਰੋਕਿਆ ਤਾਂ ਉਸ ਤੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਵਿਦਿਆਰਥੀ ਨੇ ਜਲਦੀ ਪੈਸੇ ਕਮਾਉਣ ਲਈ ਚਿੱਟੇ ਦੀ ਤਸਕਰੀ ਸ਼ੁਰੂ ਕਰ ਦਿੱਤੀ ਸੀ। ਐਸਪੀ ਨੇ ਕਿਹਾ ਕਿ ਮੁਲਜ਼ਮ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਉਕਤ ਖੇਪ ਕੁਝ ਦਿਨ ਪਹਿਲਾਂ ਉਸ ਕੋਲ ਪਹੁੰਚੀ ਸੀ। ਉਸਨੂੰ ਇਹ ਫਿਰੋਜ਼ਪੁਰ-ਫਾਜ਼ਿਲਕਾ ਸਰਹੱਦ ਤੋਂ ਮਿਲੀ ਸੀ।ਮੁਲਜ਼ਮ ਖੁਦ ਨਸ਼ੀਲੇ ਪਦਾਰਥਾਂ ਦੀ ਖੇਪ ਲੈਣ ਲਈ ਬੱਸ ਜਾਂ ਮੋਟਰ ਸਾਈਕਲ ਰਾਹੀਂ ਸਰਹੱਦੀ ਖੇਤਰ ਜਾਂਦਾ ਸੀ। ਨਸ਼ੀਲੇ ਪਦਾਰਥਾਂ ਦੀ ਉਕਤ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ।ਮੁਲਜ਼ਮ ਨੇ ਆਪਣੇ ਹੋਰ ਸਾਥੀਆਂ ਦਾ ਵੀ ਖੁਲਾਸਾ ਕੀਤਾ ਹੈ। ਪੁਲਿਸ ਉਨ੍ਹਾਂ ਦੀ ਵੀ ਭਾਲ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।