ਅੰਮ੍ਰਿਤਸਰ, 19 ਜੁਲਾਈ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਫਿਰ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਬੰਬ ਦੀ ਧਮਕੀ ਮਿਲੀ ਹੈ। ਸੁਰੱਖਿਆ ਏਜੰਸੀਆਂ ਨੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਦੇ ਬਾਵਜੂਦ, ਇੱਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦੀ ਬੇਨਤੀ ਕੀਤੀ ਹੈ।
ਪੰਜਾਬ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਤਿੰਨ ਵਾਰ ਦਿੱਤੀ ਧਮਕੀ ਦੇ ਸਬੰਧ ਵਿੱਚ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਦਾ ਲੈਪਟਾਪ, ਮੋਬਾਈਲ ਫੋਨ ਅਤੇ ਕੁਝ ਹੋਰ ਡਿਵਾਈਸ ਵੀ ਜ਼ਬਤ ਕੀਤੇ ਗਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
