ਲੁਧਿਆਣਾ, 19 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ ਨਮਨ ਬਾਂਸਲ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਨਮਨ ਨੂੰ ਥੱਪੜ ਮਾਰੇ ਅਤੇ ਫਿਰ ਉਸਦੀ ਪਿੱਠ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ।
ਖੂਨ ਨਾਲ ਲੱਥਪੱਥ ਨਮਨ ਨੇ ਨੇੜਲੀ ਦੁਕਾਨ ‘ਚ ਜਾ ਕੇ ਆਪਣੀ ਜਾਨ ਬਚਾਈ ਅਤੇ ਆਪਣੇ ਦੋਸਤਾਂ ਨੂੰ ਸੂਚਿਤ ਕੀਤਾ।ਇਹ ਘਟਨਾ ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਗੋਪਾਲ ਨਗਰ ਇਲਾਕੇ ਵਿੱਚ ਵਾਪਰੀ।ਉਸਦੇ ਦੋਸਤਾਂ ਨੇ ਉਸਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸਦੀ ਪਿੱਠ ‘ਤੇ ਟਾਂਕੇ ਲਗਾਏ ਗਏ।
ਚਸ਼ਮਦੀਦਾਂ ਅਨੁਸਾਰ, ਇਹ ਘਟਨਾ ਬੀਤੀ ਰਾਤ 10:30 ਵਜੇ ਦੇ ਕਰੀਬ ਵਾਪਰੀ ਜਦੋਂ ਗੋਪਾਲ ਨਗਰ ਚੌਕ ਨੇੜੇ ਕੁਝ ਨੌਜਵਾਨਾਂ ਨੂੰ ਲੜਦੇ ਦੇਖਿਆ ਗਿਆ। ਇਸ ਦੌਰਾਨ ਗੋਲੀਬਾਰੀ ਦਾ ਵੀ ਸ਼ੱਕ ਹੈ, ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਸਨੇ ਚਲਾਈ। ਟਿੱਬਾ ਥਾਣੇ ਦੀ ਪੁਲਿਸ ਨੂੰ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
