ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ।ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਸਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਚੰਡੀਗੜ੍ਹ ਤੋਂ ਇਲਾਵਾ, ਵਿਜੀਲੈਂਸ ਟੀਮ ਨੇ ਦਿੱਲੀ ਦੇ ਸੈਨਿਕ ਫਾਰਮ ‘ਤੇ ਵੀ ਛਾਪੇਮਾਰੀ ਕੀਤੀ ਹੈ। ਇਸਨੂੰ ਮਜੀਠੀਆ ਦੀ ਕਥਿਤ ਬੇਨਾਮੀ ਜਾਇਦਾਦ ਦੱਸਿਆ ਜਾ ਰਿਹਾ ਹੈ। ਇਸਦੀ ਅਨੁਮਾਨਤ ਕੀਮਤ 150 ਤੋਂ 200 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਛਾਪੇਮਾਰੀ ਦੌਰਾਨ, ਤਕਨੀਕੀ ਟੀਮ ਸਬੂਤ ਇਕੱਠੇ ਕਰਨ ਵਿੱਚ ਵੀ ਲੱਗੀ ਹੋਈ ਸੀ। ਮਜੀਠੀਆ ਅਤੇ ਉਸਦੇ ਪਰਿਵਾਰ ਨਾਲ ਸਬੰਧਤ ਸ਼ੈੱਲ ਕੰਪਨੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਰਾਹੀਂ ਡਰੱਗ ਮਨੀ ਕਥਿਤ ਤੌਰ ‘ਤੇ ਸਰਕੂਲੇਟ ਕੀਤੀ ਗਈ ਸੀ। ਇਹ ਕਾਰਵਾਈ ਗਵਾਹਾਂ ਦੇ ਬਿਆਨਾਂ ‘ਤੇ ਅਧਾਰਤ ਹੈ।
