ਜਲੰਧਰ, 20 ਜੁਲਾਈ, ਦੇਸ਼ ਕਲਿਕ ਬਿਊਰੋ :
ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਦਾ ਅੱਜ ਦੁਪਹਿਰ 12 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਉਨ੍ਹਾਂ ਦੇ ਘਰ ਤੋਂ 120 ਮੀਟਰ ਦੀ ਦੂਰੀ ‘ਤੇ ਹਾਈਵੇਅ ਪਾਰ ਕਰਦੇ ਸਮੇਂ ਇੱਕ ਫਾਰਚੂਨਰ ਸਵਾਰ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ (27) ਨੇ ਟੱਕਰ ਮਾਰ ਦਿੱਤੀ ਸੀ। ਇਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਫੌਜਾ ਸਿੰਘ ਦੀ ਮੌਤ ਲਗਭਗ 6 ਦਿਨ ਪਹਿਲਾਂ ਹੋਈ ਸੀ। ਉਨ੍ਹਾਂ ਦੇ ਪੁੱਤਰ ਅਤੇ ਧੀਆਂ ਵਿਦੇਸ਼ ਵਿੱਚ ਹੋਣ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਹੁਣ ਤੱਕ ਨਹੀਂ ਕੀਤਾ ਗਿਆ ਸੀ। ਪਰਿਵਾਰ ਸਕੇ ਸੰਬੰਧੀਆਂ ਦੇ ਦੇਸ਼ ਆਉਣ ਦੀ ਉਡੀਕ ਕਰ ਰਿਹਾ ਸੀ। ਹੁਣ ਉਹ ਆ ਗਏ ਹਨ।
