ਮਹਾਨ ਦੌੜਾਕ ਫੌਜਾ ਸਿੰਘ ਪੰਜ ਤੱਤਾਂ ’ਚ ਵਲੀਨ, CM ਮਾਨ ਤੇ ਰਾਜਪਾਲ ਰਹੇ ਮੌਜੂਦ, PMO ਨੇ ਭੇਜਿਆ ਸ਼ੋਕ ਸੰਦੇਸ਼

ਪੰਜਾਬ

ਜਲੰਧਰ, 20 ਜੁਲਾਈ, ਦੇਸ਼ ਕਲਿੱਕ ਬਿਓਰੋ :

ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਕੀਤ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅੱਜ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਅਕਾਲੀ ਆਗੂ ਦਲਜੀਤ ਸਿੰਘ ਚੀਮਾ ਤੋਂ ਬਿਨਾਂ ਹੋਰ ਕਈ ਰਾਜਨੀਤਿਕ ਆਗੂਆਂ ਨੇ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਫੌਜਾ ਸਿੰਘ ਦੇ ਪੁੱਤਰ ਵੱਲੋਂ ਉਨ੍ਹਾਂ ਚਿਤਾ ਨੂੰ ਅਗਨੀ ਦਿੱਤੀ।

ਜ਼ਿਕਰਯੋਗ ਹੈ ਕਿ 114 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਦੇਹਾਂਤ ਹੋ ਗਿਆ ਸੀ। ਫੌਜਾ ਸਿੰਘ ਜਦੋਂ ਆਪਣੇ ਘਰ ਦੇ ਨੇੜੇ ਸੈਰ ਕਰ ਰਹੇ ਸਨ ਤਾਂ ਇਕ ਐਨਆਰਆਈ ਵਿਅਕਤੀ ਨੇ ਗੱਡੀ ਨਾਲ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।