7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨਾਲ ਕੰਬਿਆ ਰੂਸ, ਸੁਨਾਮੀ ਦੀ ਚਿਤਾਵਨੀ ਜਾਰੀ

ਕੌਮਾਂਤਰੀ

ਮਾਸਕੋ, 20 ਜੁਲਾਈ, ਦੇਸ਼ ਕਲਿਕ ਬਿਊਰੋ :
ਅੱਜ ਐਤਵਾਰ ਨੂੰ ਰੂਸ ਦੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਸਮੁੰਦਰ ਵਿੱਚ ਦੋ ਸ਼ਕਤੀਸ਼ਾਲੀ ਭੂਚਾਲ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ ਇੱਕ ਦੀ ਤੀਬਰਤਾ 7.4 ਸੀ। ਇਸ ਤੋਂ ਬਾਅਦ, ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਨੇ ਇਸ ਖੇਤਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਹੈ।
ਜਾਣਕਾਰੀ ਅਨੁਸਾਰ 7.4 ਤੀਬਰਤਾ ਦਾ ਭੂਚਾਲ 20 ਕਿਲੋਮੀਟਰ ਦੀ ਡੂੰਘਾਈ ‘ਚ ਆਇਆ ਅਤੇ ਇਸਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਟਸਕੀ ਸ਼ਹਿਰ ਤੋਂ 144 ਕਿਲੋਮੀਟਰ ਪੂਰਬ ਵਿੱਚ ਸਥਿਤ ਸੀ। ਇਸ ਸ਼ਹਿਰ ਦੀ ਆਬਾਦੀ ਲਗਭਗ 1.8 ਲੱਖ ਹੈ। ਇਸ ਤੋਂ ਕੁਝ ਮਿੰਟ ਪਹਿਲਾਂ, ਇਸੇ ਖੇਤਰ ਵਿੱਚ 6.7 ਤੀਬਰਤਾ ਦਾ ਇੱਕ ਹੋਰ ਭੂਚਾਲ ਵੀ ਦਰਜ ਕੀਤਾ ਗਿਆ ਸੀ।
ਇਨ੍ਹਾਂ ਦੋ ਸ਼ਕਤੀਸ਼ਾਲੀ ਭੂਚਾਲਾਂ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ, ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਅਧਿਕਾਰੀਆਂ ਨੇ ਤੱਟਵਰਤੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਉੱਚੇ ਖੇਤਰਾਂ ਵਿੱਚ ਜਾਣ ਦੀ ਸਲਾਹ ਦਿੱਤੀ ਹੈ। ਜਰਮਨੀ ਦੇ ਰਿਸਰਚ ਸੈਂਟਰ ਫਾਰ ਜੀਓਸਾਇੰਸ (GFZ) ਮਾਨੀਟਰ ਨੇ ਵੀ ਭੂਚਾਲ ਦੀ ਪੁਸ਼ਟੀ ਕੀਤੀ ਹੈ ਕਿ ਐਤਵਾਰ ਨੂੰ ਕਾਮਚਟਕਾ ਖੇਤਰ ਦੇ ਪੂਰਬ ਵਿੱਚ 6.7 ਤੀਬਰਤਾ ਦਾ ਘੱਟੋ-ਘੱਟ ਇੱਕ ਭੂਚਾਲ ਦਰਜ ਕੀਤਾ ਗਿਆ ਸੀ। GFZ ਨੇ ਬਾਅਦ ਵਿੱਚ ਕਿਹਾ ਕਿ ਇਸਦੀ ਤੀਬਰਤਾ 7.4 ਸੀ।
ਐਮਰਜੈਂਸੀ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਮੁੰਦਰ ਵਿੱਚ ਇੰਨੀ ਤੀਬਰਤਾ ਦੇ ਭੂਚਾਲ ਤੋਂ ਬਾਅਦ, ਸੁਨਾਮੀ ਆਉਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।