ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਪੰਜਾਬ

ਝਬਾਲ, 20 ਜੁਲਾਈ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਰਨਤਾਰਨ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ। ਝਬਾਲ ਦੀ ਅਨਾਜ ਮੰਡੀ ਵਿੱਚ ਅੱਜ ਹੋਈ ਰੈਲੀ ਸ਼੍ਰੋਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਹਲਕਾ ਇੰਚਾਰਜ ਵੀ ਬਣਾਇਆ। ਇਸ ਤੋਂ ਪਹਿਲਾਂ ਆਜ਼ਾਦ ਧੜੇ ਨੇ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਸਲੀ ਸਿਆਸੀ ਲੜਾਈ ਮਾਝਾ ਦੀ ਧਰਤੀ ਤੋਂ ਅੱਜ ਤੋਂ ਸ਼ੁਰੂ ਹੋ ਰਹੀ ਹੈ। ਝੱਬਾਲ ਉਹੀ ਧਰਤੀ ਹੈ, ਜਿੱਥੇ ਦੀ ਮਾਈ ਭਾਗੋ ਨੇ ਜ਼ਬਰ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।