ਪੁਲਿਸ ਅਤੇ ਗੈਂਗਸਟਰ ਲੰਡਾ ਦੇ ਗੁਰਗੇ ਵਿਚਕਾਰ ਮੁਕਾਬਲਾ

ਪੰਜਾਬ

ਤਰਨਤਾਰਨ, 21 ਜੁਲਾਈ, ਦੇਸ਼ ਕਲਿੱਕ ਬਿਓਰੋ :

ਬੀਤੇ ਰਾਤ ਨੂੰ ਤਰਨਤਾਰਨ ਵਿੱਚ ਪੰਜਾਬ ਪੁਲਿਸ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁਰਗੇ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇਕ ਗੋਲੀ ਲੱਗਣ ਕਾਰਨ ਗੈਂਗਸਟਰ ਦਾ ਆਦਮੀ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾਇਆ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਲਾਲ ਸਿੰਘ ਵਾਸੀ ਰਾਜੋਕੇ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਬਦਮਾਸ਼ ਕੋਲੋਂ 32 ਬੋਰ ਦਾ ਇਕ ਪਿਸਤੌਲ ਬਰਾਮਦ ਕੀਤਾ ਹੈ।

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।