ਦੁਸਹਿਰੇ ਵਾਲੇ ਦਿਨ ਹਾਦਸੇ ‘ਚ ਇੱਕੋ ਪਰਿਵਾਰ ਦੇ ਸੱਤ ਜੀਆਂ ਦੀ ਮੌਤ

Published on: October 12, 2024 11:26 am

Punjab

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਮੁੰਦੜੀ ਨਹਿਰ ਵਿੱਚ ਇੱਕ ਆਲਟੋ ਕਾਰ ਡਿੱਗ ਗਈ। ਕਾਰ ‘ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 3 ਬੱਚੇ ਅਤੇ 3 ਔਰਤਾਂ ਸ਼ਾਮਲ ਹਨ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਹ ਕੈਥਲ ਦੇ ਪਿੰਡ ਦੇਗ ਦੇ ਰਹਿਣ ਵਾਲੇ ਸਨ।
ਅੱਜ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ ‘ਚ ਪੁੰਡਰੀ ਵੱਲ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਮੁੰਦੜੀ ਕੋਲ ਪੁੱਜੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਮੁੱਢਲੀ ਜਾਣਕਾਰੀ ਅਨੁਸਾਰ ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਪੁੱਜੇ। ਕਾਫੀ ਮਿਹਨਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ।ਕਾਰ ਵਿਚ ਸਵਾਰ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।