ਇਕ ਤੇਜ਼ ਰਫ਼ਤਾਰ ਕਾਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਨ ਦੀ ਦੁੱਖਦਾਈ ਖਬਰ ਹੈ। ਤੇਜ਼ ਰਫਤਾਰ ਕਾਰ ਨੇ ਕਾਂਵੜੀਆਂ ਨੂੰ ਕੁਚਲ ਦਿੱਤਾ, ਜਿਸ ’ਚ 4 ਦੀ ਮੌਤ ਹੋ ਗਈ।
ਗਵਾਲੀਅਰ, 23 ਜੁਲਾਈ, ਦੇਸ਼ ਕਲਿੱਕ ਬਿਓਰੋ :
ਇਕ ਤੇਜ਼ ਰਫ਼ਤਾਰ ਕਾਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਨ ਦੀ ਦੁੱਖਦਾਈ ਖਬਰ ਹੈ। ਤੇਜ਼ ਰਫਤਾਰ ਕਾਰ ਨੇ ਕਾਂਵੜੀਆਂ ਨੂੰ ਕੁਚਲ ਦਿੱਤਾ, ਜਿਸ ’ਚ 4 ਦੀ ਮੌਤ ਹੋ ਗਈ। ਇਸ ਤੋਂ ਬਾਅਦ ਕਾਰ ਵੀ ਪਲਟ ਗਈ। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇਕ ਭਿਆਨਕ ਹਾਦਸਾ ਵਾਪਰਿਆ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਗਵਾਲੀਅਰ ਦੇ ਆਗਰਾ-ਮੁੰਬਈ ਨੈਸ਼ਨਲ ਹਾਈਵੇ (ਸ਼ਿਵਪੁਰੀ ਲਿੰਕ ਰੋਡ) ਉਤੇ ਇਹ ਭਿਆਨਕ ਹਾਦਸਾ ਵਾਪਰਿਆ। ਜਦੋਂ ਕਾਂਵੜੀਏ ਸੜਕ ਕਿਨਾਰੇ ਜਾ ਰਹੇ ਸਨ ਤਾਂ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਕਾਰ ਹੇਠਾਂ ਖੱਡ ਵਿੱਚ ਜਾ ਡਿੱਗੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕੱਢਕੇ ਪੋਸਟਮਾਰਟਮ ਲਈ ਭੇਜ ਦਿੱਤਾ।