ਸੇਵਾ ਕੇਂਦਰਾਂ ਅਤੇ ਡੋਰਸਟੈਪ ਡਲਿਵਰੀ ਰਾਹੀਂ ਉਪਲਬਧ ਹਨ RC, ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ- ਡਿਪਟੀ ਕਮਿਸ਼ਨਰ

ਟ੍ਰਾਈਸਿਟੀ

ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਾਲੇ ਸੇਵਾ ਕੇਂਦਰ ਤੋਂ ਮਿਲਣਗੀਆਂ ਸਵੇਰ 8 ਤੋਂ ਸ਼ਾਮ 8 ਵਜੇ ਤੱਕ ਸੇਵਾਵਾਂ

ਮੋਹਾਲੀ, 27 ਜੁਲਾਈ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਲਿਵਰੀ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ, ਜਿਸ ਨਾਲ ਹੁਣ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਆਰ.ਟੀ.ਓ. ਦਫ਼ਤਰ ਜਾਣ ਜਾਂ ਏਜੰਟਾਂ ‘ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ।
       ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਿਲਿਵਰੀ ਰਾਹੀਂ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਗਈਆਂ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਵਿੱਚ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜੀਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ, ਸ਼ਾਮਲ ਹਨ। ਇਸੇ ਤਰ੍ਹਾਂ ਆਰ ਸੀ ਨਾਲ ਸਬੰਧਤ ਸੇਵਾਵਾਂ ਵਿੱਚ  ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ) , ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ, ਵਾਹਨ ਵਿਚ ਤਬਦੀਲੀ ਅਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਲ ਹਨ।
      ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਲ ਵਿਭਾਗ ਦੀਆਂ ਛੇ ਸੇਵਾਵਾਂ, ਜਿਨ੍ਹਾਂ ਵਿੱਚ ਡੀਡ ਰਜਿਸਟ੍ਰੇਸ਼ਨ (ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਵਾਉਣਾ, ਨਿਯੁਕਤੀ, ਸਟੈਂਪ ਡਿਊਟੀ ਦਾ ਭੁਗਤਾਨ ਅਤੇ ਹੋਰ ਖਰਚੇ), ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ), ਰਪਟਾਂ ਦੀ ਐਂਟਰੀ ਲਈ ਬੇਨਤੀ (ਅਦਾਲਤੀ ਹੁਕਮਾਂ, ਬੈਂਕ ਕਰਜ਼ਿਆਂ / ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ / ਗਿਰਵੀਨਾਮੇ ਦੀ ਸਮਾਪਤੀ ਨਾਲ ਸਬੰਧਤ),ਫਰਦ ਬਦਰ (ਰਿਕਾਰਡ ਵਿੱਚ ਦਰੁਸਤੀ) ਲਈ ਬੇਨਤੀ ਅਤੇ ਫਰਦ ਤੇ ਡਿਜੀਟਲ ਦਸਤਖਤ ਲਈ ਬੇਨਤੀ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ।
      ਜ਼ਿਲ੍ਹੇ ਦੇ ਲੋਕਾਂ ਨੂੰ ਇਸ ਪਹਿਲਕਦਮੀ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕ ਹੁਣ 1076 ਹੈਲਪਲਾਈਨ ਨੰਬਰ ਡਾਇਲ ਕਰਕੇ, ਘਰ ਬੈਠੇ ਵੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਹੁਣ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਡੋਰ ਸਟੈਪ ਡਿਲੀਵਰੀ ਸੇਵਾਵਾਂ ਲਈ ਸੁਵਿਧਾ ਚਾਰਜ ਹੁਣ 120 ਰੁਪਏ ਤੋਂ ਘਟਾ ਕੇ ਸਿਰਫ਼ 50 ਰੁਪਏ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਦੀਆਂ। ਸੇਵਾ ਕੇਂਦਰਾਂ ਨਾਲ ਸਬੰਧਤ ਸੇਵਾਵਾਂ ਲੈਣ ਦੀ ਸੁਵਿਧਾ ਚ ਵਾਧਾ ਕਰਦਿਆਂ ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਸਥਿੱਤ ਸੇਵਾ ਕੇਂਦਰ ਦਾ ਸਮਾਂ ਹੁਣ ਸਵੇਰ ਦੇ 8 ਵਜੇ ਤੋਂ ਸ਼ਾਮ ਦੇ 8 ਵਜੇ ਤੱਕ (ਸੋਮਵਾਰ ਤੋਂ ਸ਼ਨਿੱਚਰਵਾਰ) ਕਰ ਦਿੱਤਾ ਗਿਆ ਹੈ, ਜਿੱਥੇ ਲੋਕ ਆਪਣੀ ਸੇਵਾ ਹਾਸਲ ਕਰਨ ਆਪਣੇ ਸਮੇਂ ਮੁਤਾਬਕ ਆ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।