ਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਚੈਕਿੰਗ ਨਿਰੰਤਰ ਜਾਰੀ

ਪੰਜਾਬ

 ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ 6 ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਦੇ ਸਾਹਮਣੇ ਕੀਤਾ ਗਿਆ ਪੇਸ਼

ਮਾਲੇਰਕੋਟਲਾ 30 ਜੁਲਾਈ : ਦੇਸ਼ ਕਲਿੱਕ ਬਿਓਰੋ

                 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਮੂਹ ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਪ੍ਰੋਜੈਕਟ ਜੀਵਨਜੋਤ 2.0 ਤਹਿਤ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।

                    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਸਮੇਤ ਪੁਲਿਸ ਅਧਿਕਾਰੀਆਂ ਵੱਲੋਂ ਬੱਚਿਆਂ ਨੂੰ  ਭੀਖ ਮੰਗਣ  ਅਤੇ ਬਾਲ ਮਜ਼ਦੂਰੀ ਕਰਨ ਤੋਂ ਰੋਕਣ ਲਈ 786 ਚੋਂਕ , ਹਾਅ ਦਾ ਨਾਰਾ ਗੁਰਦੁਆਰਾ, ਗਰੇਵਾਲ ਚੋਂਕ, ਦਰਗਾਹ ਬਾਬਾ ਹੈਦਰ ਸ਼ੇਖ, ਲੁਧਿਆਣਾ ਬਾਈ ਪਾਸ, ਠੰਡੀ ਸੜਕ ਦੇ ਪਿਛਲੇ ਪਾਸੇ ਸਲੱਮ ਏਰੀਏ ਵਿਸ਼ੇਸ਼ ਚੈਕਿੰਗ ਕੀਤੀ। ਚੈਕਿੰਗ ਦੌਰਾਨ 06 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਜਿਸ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਟੀਮ ਦੁਆਰਾ ਬੱਚਿਆਂ ਦੇ ਮਾਤਾ ਪਿਤਾ ਨੂੰ ਬੁਲਾਕੇ ਕਾਊਂਸਲਿੰਗ ਕੀਤੀ ਗਈ ਅਤੇ ਬੱਚਿਆ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਪੜ੍ਹ ਲਿਖ ਕੇ ਆਤਮ ਨਿਰਭਰ ਬਣ ਸਕਣ ।

             ਉਨ੍ਹਾਂ ਨੂੰ ਦੱਸਿਆ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਭੇਜਣਾ ਕਾਨੂੰਨੀ ਜੁਰਮ ਹੈ। ਇਸ ਕਰਕੇ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਦੀ ਥਾਂ ਰੋਜਾਨਾ ਸਕੂਲ ਭੇਜਣ ਅਤੇ ਚੰਗਾ ਪਾਲਣ ਪੋਸ਼ਣ ਕਰਨ। ਉਨ੍ਹਾਂ ਇਹ ਵੀ ਹਦਾਇਤ ਦਿੱਤੀ ਕਿ ਜੇਕਰ ਦੁਬਾਰਾ ਬੱਚੇ ਨੂੰ ਭੀਖ ਮੰਗਣ ਲਈ ਭੇਜਿਆ ਤਾਂ ਉਨ੍ਹਾਂ ਉੱਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਬੱਚੇ ਨੂੰ ਮਾਤਾ ਪਿਤਾ ਨੂੰ ਸੋਂਪ ਦਿੱਤਾ ਗਿਆ।

          ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਆਮ ਲੋਕਾਂ ਨੂੰ ਵੀ ਜਾਗੂਰਕ ਕਰਦਿਆਂ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੇ ਤਹਿਤ 5 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ ਨਾਲ ਹੀ ਇਸ ਤਰ੍ਹਾਂ ਦੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲ ਦੀ ਸਜ਼ਾ ਅਤੇ ਉਮਰ ਕੈਦ ਤੱਕ ਦੀ ਸਜਾ ਤੇ ਜੁਰਮਾਨਾ ਹੋ ਸਕਦੇ ਹਨ।

          ਇਸ ਮੌਕੇ ਉੱਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦਾ ਸਟਾਫ, ਬਾਲ ਭਲਾਈ ਕਮੇਟੀ ਮੈਂਬਰ, ਚਾਇਲਡ ਹੈਲਪਲਾਈਨ ਦੀ ਟੀਮ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।