ਡਾ. ਤਪਿੰਦਰਜੋਤ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਚਾਰਜ

ਸਿਹਤ

ਬਠਿੰਡਾ, 30 ਜੁਲਾਈ : ਦੇਸ਼ ਕਲਿੱਕ ਬਿਓਰੋ

ਅੱਜ ਡਾ. ਤਪਿੰਦਰਜੋਤ ਵੱਲੋਂ ਬਤੌਰ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਡਾ. ਤਪਿੰਦਰਜੋਤ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਵਿਖੇ ਤਾਇਨਾਤ ਸਨ।

ਇਸ ਦੌਰਾਨ ਡਾ. ਤਪਿੰਦਰਜੋਤ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ, ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਗਰਾਸ ਰੂਟ ਲੈਵਲ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਦੇ ਯੋਗ ਉਪਰਾਲੇ ਕੀਤੇ ਜਾਣਗੇ।

ਸਿਵਲ ਸਰਜਨ ਨੇ ਕਿਹਾ ਕਿ ਪੇਂਡੂ ਖੇਤਰ ਵਿੱਚ ਬਲਾਕ ਐਕਸਟੈਂਨਸ਼ਨ ਐਜ਼ੂਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿਖੇ ਦਿੱਤੀਆ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਉਣ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਮਨਦੀਪ ਸਿੰਗਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾਂ, ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਡਾ. ਸੋਨੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਕਰਿਤੀ, ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ, ਰੋਹਿਤ ਜਿੰਦਲ, ਬੀ.ਈ.ਈ ਗਗਨਦੀਪ ਸਿੰਘ ਭੁੱਲਰ, ਡੀ.ਪੀ.ਐਮ ਗਾਇਤਰੀ ਮਹਾਜਨ, ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਜ਼ਿਲ੍ਹਾ ਫਾਰਮੇਸੀ ਅਫ਼ਸਰ ਪਰਮਿੰਦਰ ਸਿੰਘ, ਸੁਖਮੰਦਰ ਸਿੰਘ ਸਿੱਧੂ ਅਤੇ ਕਮਲ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।