ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਲਾਨ ਕੀਤਾ ਕਿ ਕਮੇਟੀ ਵੱਲੋਂ ਆਪਣੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) 5% ਵਧਾਇਆ ਗਿਆ ਹੈ। ਇਸ ਦੇ ਨਾਲ ਹੀ, ਜੁਲਾਈ ਮਹੀਨੇ ਦੀ ਤਨਖਾਹ ਵੀ ਕਮੇਟੀ ਵੱਲੋਂ ਸਮੇਂ ਸਿਰ 31 ਜੁਲਾਈ ਨੂੰ ਜਾਰੀ ਕਰ ਦਿੱਤੀ ਗਈ।
ਨਵੀਂ ਦਿੱਲੀ, 2 ਅਗਸਤ, 2025, ਦੇਸ਼ ਕਲਿੱਕ ਬਿਓਰੋ :
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਐਲਾਨ ਕੀਤਾ ਕਿ ਕਮੇਟੀ ਵੱਲੋਂ ਆਪਣੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) 5% ਵਧਾਇਆ ਗਿਆ ਹੈ। ਇਸ ਦੇ ਨਾਲ ਹੀ, ਜੁਲਾਈ ਮਹੀਨੇ ਦੀ ਤਨਖਾਹ ਵੀ ਕਮੇਟੀ ਵੱਲੋਂ ਸਮੇਂ ਸਿਰ 31 ਜੁਲਾਈ ਨੂੰ ਜਾਰੀ ਕਰ ਦਿੱਤੀ ਗਈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਆਪਣੇ ਕਰਮਚਾਰੀਆਂ ਦੀ ਭਲਾਈ, ਹੱਕਾਂ ਅਤੇ ਆਰਥਿਕ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਸਮੇਂ-ਸਿਰ ਅਤੇ ਪੂਰੇ ਸਨਮਾਨ ਨਾਲ ਪ੍ਰਾਪਤ ਹੁੰਦੇ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਕਮੇਟੀ ਦੀ ਜ਼ਿਮੇਵਾਰੀ ਇਹ ਹੈ ਕਿ ਕਮੇਟੀ ਹਰ ਕਰਮਚਾਰੀ ਦੀ ਆਰਥਿਕ ਸਥਿਤੀ, ਸਹੂਲਤਾਂ ਅਤੇ ਜਾਇਜ਼ ਹੱਕਾਂ ਦਾ ਪੂਰਾ ਧਿਆਨ ਰੱਖਿਆ ਜਾਵੇ, ਤਾਂ ਜੋ ਸਟਾਫ਼ ਉੱਚੇ ਮਨੋਬਲ, ਲਗਨ ਨਾਲ ਸੰਗਤ ਦੀ ਸੇਵਾ ਕਰ ਸਕੇ।
ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਘਰ ਦੀ ਉਹ ਸੰਸਥਾ ਹੈ ਜੋ ਧਰਮ ਪ੍ਰਚਾਰ, ਸਮਾਜਿਕ ਭਲਾਈ ਅਤੇ ਸਮੁੱਚੀ ਮਨੁੱਖਤਾ ਦੀ ਸੇਵਾ ਲਈ ਹਮੇਸ਼ਾਂ ਅੱਗੇ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਦੀ ਸਫਲਤਾ ਵਿੱਚ ਕਮੇਟੀ ਦੇ ਪ੍ਰਬੰਧਕਾਂ ਦੇ ਨਾਲ-ਨਾਲ ਹਰ ਇਕ ਕਰਮਚਾਰੀ ਦੀ ਸਖ਼ਤ ਮਿਹਨਤ, ਲਗਨ ਅਤੇ ਇਮਾਨਦਾਰੀ ਸਭ ਤੋਂ ਵੱਡਾ ਅਹਿਮ ਯੋਗਦਾਨ ਹੈ। ਉਨਾਂ ਕਿਹਾ ਕਿ ਦਿਨ-ਰਾਤ ਬਿਨਾਂ ਥੱਕੇ ਸੇਵਾ ਕਰਨ ਵਾਲੇ ਇਹ ਕਰਮਚਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣ ਨੂੰ ਨਾ ਸਿਰਫ਼ ਭਾਰਤ ਵਿੱਚ, ਸਗੋਂ ਵਿਦੇਸ਼ਾਂ ਵਿੱਚ ਵੀ ਬੁਲੰਦ ਕਰ ਰਹੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ’ਤੇ ਸਮੁੱਚੇ ਸਟਾਫ਼ ਵੱਲੋਂ ਪ੍ਰਬੰਧਕ ਮੰਡਲ ਦਾ ਤਹਿ ਦਿਲੋਂ ਤੋਂ ਧੰਨਵਾਦ ਕੀਤਾ ਗਿਆ। ਸਟਾਫ਼ ਨੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਮੂਹ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਆਪਣੀ ਸੇਵਾ ਸਖ਼ਤ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਜਾਰੀ ਰੱਖਣਗੇ।