ਸ਼੍ਰੀਨਗਰ, 2 ਅਗਸਤ, ਦੇਸ਼ ਕਲਿਕ ਬਿਊਰੋ :
ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਯਾਤਰਾ 9 ਅਗਸਤ ਤੱਕ ਚੱਲਣੀ ਸੀ, ਪਰ ਭਾਰੀ ਬਾਰਿਸ਼ ਕਾਰਨ ਸੜਕਾਂ ਖਰਾਬ ਹੋਣ ਕਾਰਨ ਇਸਨੂੰ 3 ਅਗਸਤ ਤੋਂ ਹੀ ਰੋਕ ਦਿੱਤਾ ਗਿਆ।
ਕਸ਼ਮੀਰ ਡਿਵੀਜ਼ਨਲ ਕਮਿਸ਼ਨਰ ਵਿਜੇ ਕੁਮਾਰ ਬਿਧੂਰੀ ਨੇ ਕਿਹਾ ਕਿ ਬਾਰਿਸ਼ ਕਾਰਨ ਯਾਤਰਾ ਰੂਟਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਬਾਲਟਾਲ ਅਤੇ ਪਹਿਲਗਾਮ ਦੋਵਾਂ ਰੂਟਾਂ ‘ਤੇ ਮੁਰੰਮਤ ਦਾ ਕੰਮ ਕੀਤਾ ਜਾਵੇਗਾ, ਇਸ ਲਈ ਯਾਤਰਾ ਨੂੰ ਰੋਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਮਸ਼ੀਨਾਂ ਅਤੇ ਕਰਮਚਾਰੀਆਂ ਦੀ ਲਗਾਤਾਰ ਤਾਇਨਾਤੀ ਕਾਰਨ ਯਾਤਰਾ ਨੂੰ ਮੁੜ ਸ਼ੁਰੂ ਕਰਨਾ ਸੰਭਵ ਨਹੀਂ ਹੈ।
ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 9 ਅਗਸਤ ਨੂੰ ਰੱਖੜੀ ਵਾਲੇ ਦਿਨ ਖਤਮ ਹੋਣੀ ਸੀ। ਇਸ ਸਾਲ ਹੁਣ ਤੱਕ 4.10 ਲੱਖ ਸ਼ਰਧਾਲੂ ਅਮਰਨਾਥ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ, ਜਦੋਂ ਕਿ ਪਿਛਲੇ ਸਾਲ 5.10 ਲੱਖ ਤੋਂ ਵੱਧ ਸ਼ਰਧਾਲੂ ਪਹੁੰਚੇ ਸਨ।
