ਸਵੇਰੇ ਸਵੇਰੇ ਪਏ ਮੀਂਹ ਨਾਲ ਮੌਸਮ ਸੁਹਾਵਣਾ, ਕਈ ਇਲਾਕਿਆਂ ‘ਚ ਭਰਿਆ ਪਾਣੀ

ਪੰਜਾਬ

ਚੰਡੀਗੜ੍ਹ: 3 ਅਗਸਤ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਮੋਹਾਲੀ ਵਿੱਚ ਅੱਜ ਐਤਵਾਰ ਸਵੇਰੇ ਸਵਰੇ ਪਏ ਭਾਰੀ ਮੀਂਹ ਨਾਲ ਮੌਸਮ ਭਾਵੇਂ ਸੁਹਾਵਣਾ ਹੋ ਗਿਆ ਹੈ ਪਰ ਇਸ ਦੇ ਨਾਲ ਹੀ ਮੀਂਹ ਨੇ ਚਾਰੇ ਪਾਸੇ ਜਲ ਥਲ ਕਰ ਦਿੱਤਾ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸ਼ਨੀਵਾਰ ਨੂੰ ਵੀ ਲਗਾਤਾਰ ਤੀਜੇ ਦਿਨ ਵੀ ਰੁਕ ਰੁਕ ਕੇ ਮੀਂਹ ਪਿਆ, ਜਿਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਵੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੁਖਨਾ ਝੀਲ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ ਅਤੇ ਹੁਣ ਸਿਰਫ਼ ਇੱਕ ਫੁੱਟ ਹੇਠਾਂ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ ਅਤੇ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਉੱਤਰ. ਭਾਰਤ ਦੇ ਇਲਾਕਿਆਂ ਵਿੱਚ ਅਗਸਤ ਅਤੇ ਸਤੰਬਰ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।