ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕੈਦੀ ਦੀ ਮੌਤ ਦੇ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ, ਸੰਗਰੂਰ ਕੇਂਦਰੀ ਜੇਲ੍ਹ ਸੁਪਰਡੈਂਟ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ।
ਰਮਨਦੀਪ ਸਿੰਘ ਭੰਗੂ ਨੂੰ ਸੰਗਰੂਰ ਕੇਂਦਰੀ ਜੇਲ੍ਹ ਦਾ ਨਵਾਂ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਮ੍ਰਿਤਕ ਕੈਦੀ ਦੀ ਪਛਾਣ ਗੁਰਵਿੰਦਰ ਸਿੰਘ ਨੌਸ਼ਹਿਰਾ, ਤਰਨਤਾਰਨ ਵਜੋਂ ਹੋਈ ਹੈ। ਪੋਸਟਮਾਰਟਮ ਸ਼ਨੀਵਾਰ ਦੇਰ ਸ਼ਾਮ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ।
